ਪੰਜਾਬ ਸਰਕਾਰ ਵਲੋਂ ਕੱਲ 11 ਅਪ੍ਰੈਲ ਦੀ ਛੁੱਟੀ ਦਾ ਐਲਾਨ

ਚੰਡੀਗੜ੍ਹ 10 ਅਪ੍ਰੈਲ: (ਮੇਸ਼ੀ ਤਪਾ) ਸੂਬੇ ਵਿਚ ਭਲਕੇ ਯਾਨੀ 11 ਅਪ੍ਰੈਲ 2024 ਦਿਨ ਵੀਰਵਾਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿੱਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। ਦਰਅਸਲ 11 ਅਪ੍ਰੈਲ ਨੂੰ ਈਦ-ਉੱਲ-ਫਿਤਰ ਸੂਬੇ ਭਰ ਵਿਚ ਮਨਾਇਆ ਜਾਵੇਗਾ। ਸਰਕਾਰ ਨੇ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਨੂੰ ਥਾਂ ਦਿੱਤੀ ਹੈ। ‘ਈਦ-ਉੱਲ-ਫਿਤਰ’ ’ਤੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਜਿਸ ਦੇ ਚੱਲਦੇ ਸਕੂਲ, ਕਾਲਜ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ ਸ਼ੁਕਰਵਾਰ ਖੁੱਲਣ ਮਗਰੋਂ 2 ਹੋਰ ਛੁੱਟੀਆਂ ਹਨ।

Leave a Reply

Your email address will not be published. Required fields are marked *