ਚੋਣ ਕਮਿਸ਼ਨ ਵੱਲੋਂ ਕਾਂਗਰਸ ਪਾਰਟੀ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦਾ ਨੋਟਿਸ ਜਾਰੀ

ਚੋਣ ਕਮਿਸ਼ਨ ਵੱਲੋਂ ਕਾਂਗਰਸ ਪਾਰਟੀ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦਾ ਪਹਿਲਾ ਨੋਟਿਸ ਜਾਰੀ

ਨੋਟਿਸ ਜ਼ੀਰਕਪੁਰ ਨਗਰ ਕੌਂਸਲ ਦੇ ਪ੍ਰਧਾਨ ਉਦੈਵੀਰ ਸਿੰਘ ਢਿੱਲੋਂ ਨੂੰ ਜਾਰੀ

ਜੀਰਕਪੁਰ 29 ਮਾਰਚ (ਮੇਸ਼ੀ) : ਆਮ ਆਦਮੀ ਪਾਰਟੀ ਦੇ ਜ਼ੀਰਕਪੁਰ ਦੇ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ ਦੀ ਸ਼ਿਕਾਇਤ ‘ਤੇ ਡੇਰਾਬਸੀ ਵਿੱਚ ਚੋਣ ਕਮਿਸ਼ਨ ਵੱਲੋਂ ਕਾਂਗਰਸ ਪਾਰਟੀ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦਾ ਪਹਿਲਾ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਨੋਟਿਸ ਜ਼ੀਰਕਪੁਰ ਨਗਰ ਕੌਂਸਲ ਦੇ ਪ੍ਰਧਾਨ ਉਦੈਵੀਰ ਸਿੰਘ ਢਿੱਲੋਂ ਨੂੰ ਜਾਰੀ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਪਿੰਡ ਨਗਲਾ ਵਿੱਚ ਨਵੀਂ ਸੜਕ ਦਾ ਕੰਮ ਸ਼ੁਰੂ ਕਰਵਾਇਆ ਗਿਆ ਸੀ। ਲੱਡੂ ਵੰਡ ਰਹੇ ਲੋਕਾਂ ਦੀ ਫੋਟੋ ਵੀ ਲਗਾਈ ਗਈ ਹੈ। ਸਹਾਇਕ ਰਿਟਰਨਿੰਗ ਅਫ਼ਸਰ ਕਮ ਐੱਸ.ਡੀ.ਐੱਮ. ਡਾ. ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਕੋਡ ਲੱਗਣ ਤੋਂ ਬਾਅਦ ਕਿਸੇ ਵੀ ਨਵੇਂ ਸਰਕਾਰੀ ਕੰਮ ਦਾ ਉਦਘਾਟਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਜ਼ੀਰਕਪੁਰ ਨਗਰ ਕੌਂਸਲ ਪ੍ਰਧਾਨ, ਉਨ੍ਹਾਂ ਦੀ ਕਾਂਗਰਸ ਪਾਰਟੀ ਅਤੇ ਕੌਂਸਲ ਦੇ ਕਾਰਜ ਸਾਧਕ ਅਫਸਰ ਅਸ਼ੋਕ ਪਥਰੀਆ ਨੂੰ ਨੋਟਿਸ ਜਾਰੀ ਕਰਕੇ 48 ਘੰਟਿਆਂ ਵਿੱਚ ਉਕਤ ਕੰਮ ਦੀ ਸਥਿਤੀ ਬਾਰੇ ਜਵਾਬ ਮੰਗਿਆ ਹੈ।
ਐੱਸਡੀਐੱਮ ਡਾ: ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਫ਼ੋਟੋਆਂ ਸਮੇਤ ਸ਼ਿਕਾਇਤ ਮਿਲੀ ਸੀ|ਜੇਕਰ ਕੋਈ ਚੋਣ ਜ਼ਾਬਤੇ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਬਣਦੀ ਕਾਰਵਾਈ ਕੀਤੀ ਜਾਵੇਗੀ। ਈਓ ਨੇ ਨੋਟਿਸ ਬਾਰੇ ਅਣਜਾਣਤਾ ਪ੍ਰਗਟਾਈ ਹੈ,

ਜਦੋਂਕਿ ਉਦੈਵੀਰ ਢਿੱਲੋਂ ਨੇ ਕਿਹਾ ਕਿ ਕੋਈ ਨਵਾਂ ਕੰਮ ਨਹੀਂ ਹੋਇਆ। ਪੁਰਾਣੇ ਚੱਲ ਰਹੇ ਕੰਮ ਵਿੱਚ ਆ ਰਹੀਆਂ ਰੁਕਾਵਟਾਂ ਨੂੰ ਦੂਰ ਕਰਨ ਲਈ ਉਨ੍ਹਾਂ ਦੇ ਮੌਕੇ ਦਾ ਮੁਆਇਨਾ ਕੀਤਾ ਅਤੇ ਹੱਲ ਕੱਢਣ ਦੀ ਕੋਸ਼ਿਸ਼ ਕੀਤੀ। ਇਸ ਸਬੰਧੀ ਸਾਡੀ ਸਥਿਤੀ ਸਪੱਸ਼ਟ ਤੌਰ ‘ਤੇ ਲਿਖ ਕੇ ਸ਼ਾਮ ਨੂੰ ਚੋਣ ਕਮਿਸ਼ਨ ਨੂੰ ਭੇਜ ਦਿੱਤੀ ਗਈ ਹੈ। ਚੋਣ ਜ਼ਾਬਤੇ ਦੀ ਕੋਈ ਉਲੰਘਣਾ ਨਹੀਂ ਹੋਈ।

Leave a Reply

Your email address will not be published. Required fields are marked *