ਪੰਜਾਬ ਵਿੱਚ ਮੌਸਮ ਨੂੰ ਲੈ ਕੇ ਵਿਭਾਗ ਦੀ ਤਾਜੀ ਖ਼ਬਰ, ਕੁਝ ਹਿੱਸਿਆਂ ਵਿੱਚ ਆਵੇਗਾ ਮੀਹ ਤੇ ਤੂਫਾਨ

ਮੌਸਮ ਵਿਭਾਗ :- 5 ਅਪ੍ਰੈਲ ਦੇ ਦੌਰਾਨ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਬਾਰਿਸ਼ ਹੋਣ ਦੀ ਸੰਭਾਵਨਾ

ਹਿਮਾਚਲ ਤੇ ਜੰਮੂ ਕਸ਼ਮੀਰ ਵਿਚ ਕਈ ਥਾਵਾਂ ’ਤੇ ਮੀਂਹ ਜਾਂ ਬਰਫ਼ਬਾਰੀ ਦੀ ਭਵਿੱਖਬਾਣੀ

ਚੰਡੀਗੜ੍ਹ 2 ਅਪ੍ਰੈਲ (ਮੇਸ਼ੀ) ਉੱਤਰ ਭਾਰਤ ’ਚ ਇਨ੍ਹੀਂ ਦਿਨੀਂ ਗਰਮੀ ਲਗਾਤਾਰ ਵੱਧ ਰਹੀ ਹੈ। ਕਈ ਸੂਬਿਆਂ ’ਚ ਤਾਪਮਾਨ 40 ਡਿਗਰੀ ਸੈਲਸੀਅਸ ਦੇ ਕਰੀਬ ਪਹੁੰਚ ਗਿਆ ਹੈ। ਇਸ ਦੌਰਾਨ ਭਾਰਤੀ ਮੌਸਮ ਵਿਭਾਗ (ਆਈ. ਐੱਮ. ਡੀ.) ਨੇ 5 ਅਪ੍ਰੈਲ ਤੱਕ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਰਗੇ ਕਈ ਸੂਬਿਆਂ ’ਚ ਮੀਂਹ ਤੇ ਬਿਜਲੀ ਨਾਲ ਮੀਂਹ ਪੈਣ ਦੀ ਭਵਿੱਖ ਬਾਣੀ ਕੀਤੀ ਹੈ।ਮੌਸਮ ਵਿਭਾਗ ਨੇ ਇਸ ਦੌਰਾਨ ਮੱਧ ਪ੍ਰਦੇਸ਼, ਉੜੀਸਾ, ਕਰਨਾਟਕ ਤੇ ਮਹਾਰਾਸ਼ਟਰ ਵਰਗੇ ਕਈ ਹੋਰ ਸੂਬਿਆਂ ’ਚ ਗਰਮੀ ਪੈਣ ਦੀ ਭਵਿੱਖਬਾਣੀ ਕੀਤੀ ਹੈ।

ਮੌਸਮ ਵਿਭਾਗ ਨੇ 3 ਤੋਂ 6 ਅਪ੍ਰੈਲ ਤੱਕ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ, ਬਾਲਟਿਸਤਾਨ, ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ’ਚ ਕਈ ਥਾਵਾਂ ’ਤੇ ਮੀਂਹ ਜਾਂ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਹੈ ਅਤੇ 5 ਅਪ੍ਰੈਲ ਦੌਰਾਨ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਆਈ. ਐੱਮ. ਡੀ. ਅਨੁਸਾਰ ਅਰੁਣਾਚਲ ਪ੍ਰਦੇਸ਼ ’ਚ 1 ਤੋਂ 4 ਅਪ੍ਰੈਲ ਦੇ ਵਿਚਕਾਰ ਵਿਆਪਕ ਮੀਂਹ ਜਾਂ ਬਰਫ਼ਬਾਰੀ, ਤੂਫ਼ਾਨ ਤੇ ਬਿਜਲੀ ਦੀ ਸੰਭਾਵਨਾ ਹੈ। ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ ਤੇ ਸਿੱਕਮ ’ਚ ਵੀ 1 ਤੋਂ 4 ਅਪ੍ਰੈਲ ਦਰਮਿਆਨ ਮੀਂਹ ਪੈਣ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *